• Home
  • ਭਾਰਤ
  • ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਸੁਪਰੀਮ ਕੋਰਟ ਵਲੋਂ ਝਾੜ
ਭਾਰਤ ਰਾਜਨੀਤਿਕ

ਬਿਹਾਰ ਦੀ ਨਿਤੀਸ਼ ਸਰਕਾਰ ਨੂੰ ਸੁਪਰੀਮ ਕੋਰਟ ਵਲੋਂ ਝਾੜ

ਆਮ ਆਦਮੀ ਪਾਰਟੀ ਅਤੇ ਸਮਾਜਵਾਦੀ ਪਾਰਟੀ ਦੇ ਮੈਂਬਰਾਂ ਨੇ ਉੱਤਰ ਪ੍ਰਦੇਸ਼ ਦੇ ਦੇਵਰੀਆ ਸਥਿਤ ਇਕ ਬਾਲਿਕਾ ਗ੍ਰਹਿ ਵਿਖੇ ਬੱਚੀਆਂ ਦੇ ਸੈਕਸ ਸ਼ੋਸ਼ਣ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਰਾਜ ਸਭਾ ਵਿਚ ਭਾਰੀ ਹੰਗਾਮਾ ਕੀਤਾ, ਜਿਸ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ ਵਿਚ ਹਰ ਪਾਸੇ ਔਰਤਾਂ ਨਾਲ ਜਬਰ-ਜ਼ਨਾਹ ਕੀਤਾ ਜਾ ਰਿਹਾ ਹੈ।
ਜਸਟਿਸ ਐੱਮ. ਬੀ. ਲੋਕੁਰ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਕੇ. ਐੱਮ. ਜੋਸਿਫ ਦੇ ਬੈਂਚ ਨੇ ਔਰਤਾਂ ਨਾਲ ਹੋ ਰਹੇ ਜਬਰ-ਜ਼ਨਾਹ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਰਾਸ਼ਟਰੀ ਅਪਰਾਧ ਰਿਕਾਰਡ ਬਿਊਰੋ ਦੇ ਅੰਕੜਿਆਂ ਦੇ ਆਧਾਰ ‘ਤੇ ਬੈਂਚ ਨੇ ਕਿਹਾ ਕਿ ਦੇਸ਼ ਵਿਚ ਹਰ 6 ਘੰਟਿਆਂ ਵਿਚ ਇਕ ਔਰਤ ਨਾਲ ਜਬਰ-ਜ਼ਨਾਹ ਹੁੰਦਾ ਹੈ। ਅੰਕੜਿਆਂ ਅਨੁਸਾਰ 2016 ਵਿਚ ਭਾਰਤ ਵਿਚ 38,947 ਔਰਤਾਂ ਨਾਲ ਜਬਰ-ਜ਼ਨਾਹ ਹੁੰਦਾ ਹੈ। ਅਦਾਲਤ ਨੇ ਕਿਹਾ ਕਿ ਕੀ ਕੀਤਾ ਜਾਵੇ ਹਰ ਜਗ੍ਹਾ ਲੜਕੀਆਂ ਅਤੇ ਔਰਤਾਂ ਨਾਲ ਜਬਰ-ਜ਼ਨਾਹ ਹੋ ਰਹੇ ਹਨ। ਸੁਣਵਾਈ ਦੌਰਾਨ ਕੋਰਟ ਨੇ ਮੁਜ਼ੱਫਰਪੁਰ ਬਾਲਿਕਾ ਗ੍ਰਹਿ ਮਾਮਲੇ ਵਿਚ ਇਕ ਮੁਲਜ਼ਮ ਦੀ ਪਤਨੀ ਨੂੰ ਪੀੜਤਾਵਾਂ ਦੇ ਨਾਂ ਉਜਾਗਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕਰਨ ਨੂੰ ਕਿਹਾ। ਬੈਂਚ ਨੇ ਸੂਬਾ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਬਾਲਿਕਾ ਗ੍ਰਹਿ ਚਲਾਉਣ ਵਾਲੇ ਐੱਨ. ਜੀ. ਓਜ਼ ਨੂੰ ਫੰਡ ਦੀ ਰਕਮ ਦੇਣ ਤੋਂ ਪਹਿਲਾਂ ਉਸ ਦੀ ਸਾਖ ਬਾਰੇ ਕਿਉਂ ਜਾਂਚ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਨੂੰ ਵੀ ਝਾੜ ਪਾਈ ਹੈ। ਉਸ ਨੇ ਕਮਿਸ਼ਨ ਨੂੰ ਕਿਹਾ ਕਿ ਇਸ ਮਾਮਲੇ ਵਿਚ ਉਸ ਦਾ ਕੋਈ ਕੰਮ ਨਹੀਂ ਹੈ। ਕੋਰਟ ਨੇ ਕਮਿਸ਼ਨ ਦੀ ਪਟੀਸ਼ਨ ‘ਤੇ ਵੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Related posts

ਮੋਟੇ ਅਫਸਰਾਂ ਨੂੰ ਫਿੱਟ ਐਲਾਨਿਆ ਤਾਂ ਹੋਵੇਗੀ ਕਾਰਵਾਈ

admin

ਖਹਿਰਾ ਅਤੇ ਆਪ ਹਾਈਕਮਾਂਡ ਦੀ ਮੀਟਿੰਗ ਰਹੀ ਬੇਸਿੱਟਾ

admin

72ਵਾਂ ਆਜ਼ਾਦੀ ਦਿਹਾੜਾ: ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਲਹਿਰਾਇਆ ਤਿਰੰਗਾ

admin

Leave a Comment

Login

X

Register